ਮਾਨਸਾ : ਮਾਨਸਾ ’ਚ 15 ਸਾਲ ਦੀ ਲੜਕੀ ਨਾਲ ਗੈਂਗਰੇਪ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦਾ ਮੈਡੀਕਲ ਕਰਵਾ ਕੇ ਥਾਣਾ ਸਿਟੀ-2 ’ਚ ਦੋ ਔਰਤਾਂ ਸਮੇਤ ਪੰਜ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਮਲੇ ਦੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ।
ਪੀੜਤਾ ਦੇ ਪਿਤਾ ਨੇ ਦੱਸਿਆ ਕਿ ਘਟਨਾ ਲਗਭਗ 20 ਦਿਨ ਪਹਿਲਾਂ ਦੀ ਹੈ। ਇੱਕ ਔਰਤ ਨੇ ਮਹਿੰਦੀ ਲਗਾਉਣ ਦੇ ਬਹਾਨੇ ਉਨ੍ਹਾਂ ਦੀ ਧੀ ਨੂੰ ਆਪਣੇ ਘਰ ਬੁਲਾਇਆ, ਜਿੱਥੇ ਮੌਜੂਦ ਲੋਕਾਂ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਮੁਲਜ਼ਮ ਉਸਨੂੰ ਧਮਕਾਉਂਦੇ ਰਹੇ ਕਿ ਕਿਸੇ ਨੂੰ ਨਾ ਦੱਸੇ।
ਇਕ ਹਫ਼ਤੇ ਬਾਅਦ ਜਦੋਂ ਪਰਿਵਾਰ ਨੂੰ ਸੱਚਾਈ ਪਤਾ ਲੱਗੀ, ਉਹਨਾਂ ਨੇ ਮਾਨਸਾ ਦੇ SP ਕੋਲ ਸ਼ਿਕਾਇਤ ਕੀਤੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਥਾਣਾ ਸਿਟੀ-2 ਦੇ ਇੰਚਾਰਜ ਬਲਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਪੰਜੋ ਦੋਸ਼ੀਆਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਉਹਨਾਂ ਦੀ ਗ੍ਰਿਫ਼ਤਾਰੀ ਹੋਵੇਗੀ।
Leave a Reply