ਚੰਡੀਗੜ੍ਹ: ਪੰਜਾਬ ਲਈ ਮਾਣ ਦੀ ਗੱਲ ਹੈ ਕਿ ਸੂਬੇ ਦੇ ਦਸ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿੱਚ ਰੱਖੜੀ ਸਮਾਗਮ ਦੌਰਾਨ ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੌਕਾ ਉਨ੍ਹਾਂ ਦੀ ਪ੍ਰਤਿਭਾ ਤੇ ਮਿਹਨਤ ਦਾ ਸਨਮਾਨ ਹੈ। ਇਹ 10 ਵਿਦਿਆਰਥੀ— ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ— ਨੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਰੰਗਾਂ ਵਿੱਚ ਰੰਗੇ ਅਣਭੁੱਲੇ ਪਲ ਬਿਤਾਏ।
ਦੇਸ਼ ਭਰ ਤੋਂ ਆਏ ਵਿਦਿਆਰਥੀਆਂ ਨਾਲ ਮਿਲ ਕੇ ਇਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀ ਨੁਮਾਇੰਦਗੀ ਕੀਤੀ। ਇਹ ਸਮਾਗਮ ਭਾਰਤ ਦੀ ਸੱਭਿਆਚਾਰਕ ਵਿਭਿੰਨਤਾ ਅਤੇ ਏਕਤਾ ਦੀ ਮਿਸਾਲ ਬਣਿਆ, ਜੋ ਲੋਕਾਂ ਨੂੰ ਇੱਕ-ਦੂਜੇ ਨਾਲ ਜੋੜ ਕੇ ਰੱਖਦੀ ਹੈ।ਮੰਤਰੀ ਬੈਂਸ ਨੇ ਕਿਹਾ ਕਿ ਰਾਸ਼ਟਰਪਤੀ ਭਵਨ ਵਿੱਚ ਰੱਖੜੀ, ਜੋ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੈ, ਵਿੱਚ ਹਿੱਸਾ ਲੈ ਕੇ ਇਹ ਬੱਚੇ ਨਾ ਸਿਰਫ਼ ਆਪਣੇ ਲਈ, ਸਗੋਂ ਪੂਰੇ ਪੰਜਾਬ ਲਈ ਮਾਣ ਲਿਆਏ ਹਨ। ਇਹ ਸਰਕਾਰ ਦੇ ਨੌਜਵਾਨਾਂ ਦੀ ਪ੍ਰਤਿਭਾ ਨਿਖਾਰਨ ਅਤੇ ਸੱਭਿਆਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੇ ਵਚਨ ਨੂੰ ਵੀ ਦਰਸਾਉਂਦਾ ਹੈ।
Leave a Reply