ਅਮਰੀਕਾ ਨੇ ਭਾਰਤੀ ਟਰੱਕ ਡਰਾਈਵਰਾਂ ਲਈ ਵਰਕ ਵੀਜ਼ਾ ਰੋਕਿਆ, ਫਲੋਰੀਡਾ ਹਾਦਸੇ ਤੋਂ ਬਾਅਦ ਵੱਡਾ ਫ਼ੈਸਲਾ

ਅਮਰੀਕਾ ਦੇ ਫਲੋਰੀਡਾ ਰਾਜ ਵਿੱਚ ਪੰਜਾਬੀ ਟਰੱਕ ਡਰਾਈਵਰ ਵੱਲੋਂ ਕੀਤੇ ਗਏ ਗਲਤ ਯੂ-ਟਰਨ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਅਮਰੀਕਾ ਸਰਕਾਰ ਨੇ ਸਖ਼ਤ ਕਦਮ ਚੁੱਕਿਆ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਵਿਦੇਸ਼ੀ ਵਪਾਰਕ ਟਰੱਕ ਡਰਾਈਵਰਾਂ ਲਈ ਵਰਕ ਵੀਜ਼ਾ ਜਾਰੀ ਕਰਨਾ ਰੋਕ ਦਿੱਤਾ ਹੈ। ਇਹ ਐਲਾਨ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਆਪਣੇ ਸੋਸ਼ਲ ਮੀਡੀਆ ‘ਤੇ ਕੀਤਾ।

ਮਾਰਕੋ ਰੂਬੀਓ ਨੇ ਲਿਖਿਆ ਕਿ ਵੱਡੇ ਟਰੱਕ ਚਲਾਉਣ ਵਾਲੇ ਵਿਦੇਸ਼ੀ ਡਰਾਈਵਰਾਂ ਦੀ ਵੱਧਦੀ ਗਿਣਤੀ ਅਮਰੀਕੀ ਨਾਗਰਿਕਾਂ ਦੀ ਜ਼ਿੰਦਗੀ ਲਈ ਖ਼ਤਰਾ ਬਣ ਰਹੀ ਹੈ ਅਤੇ ਸਥਾਨਕ ਟਰੱਕ ਡਰਾਈਵਰਾਂ ਦੀ ਰੋਜ਼ੀ-ਰੋਟੀ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ।

ਫਲੋਰੀਡਾ ਦਾ ਹਾਦਸਾ

ਪਿਛਲੇ ਹਫ਼ਤੇ ਸਾਹਮਣੇ ਆਈ ਵੀਡੀਓ ਵਿੱਚ ਦਿਖਾਇਆ ਗਿਆ ਸੀ ਕਿ ਇੱਕ ਪੰਜਾਬੀ ਟਰੱਕ ਡਰਾਈਵਰ ਨੇ ਅਚਾਨਕ ਗਲਤ ਯੂ-ਟਰਨ ਲਿਆ, ਜਿਸ ਕਰਕੇ ਸਾਹਮਣੇ ਆ ਰਹੀ ਮਿਨੀਵੈਨ ਟਰੱਕ ਨਾਲ ਟਕਰਾ ਗਈ ਅਤੇ ਟਰੱਕ ਹੇਠਾਂ ਫਸ ਗਈ। ਇਸ ਭਿਆਨਕ ਹਾਦਸੇ ਵਿੱਚ ਵੈਨ ਚਲਾਉਣ ਵਾਲੇ 30 ਸਾਲਾ ਨੌਜਵਾਨ, ਇੱਕ 37 ਸਾਲਾ ਔਰਤ ਅਤੇ 54 ਸਾਲਾ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਟਰੱਕ 28 ਸਾਲਾ ਹਰਜਿੰਦਰ ਸਿੰਘ ਚਲਾ ਰਿਹਾ ਸੀ, ਜੋ ਕਿ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਪਹੁੰਚਿਆ ਸੀ।

ਪਹਿਲੀ ਵਾਰ ਪੂਰੇ ਸੈਕਟਰ ‘ਤੇ ਅਸਰ

ਇੱਕ ਵਿਅਕਤੀ ਦੀ ਗਲਤੀ ਕਾਰਨ ਪਹਿਲੀ ਵਾਰ ਪੂਰੇ ਟਰੱਕਿੰਗ ਸੈਕਟਰ ਨੂੰ ਪ੍ਰਭਾਵਿਤ ਕਰਦਿਆਂ ਅਮਰੀਕੀ ਸਰਕਾਰ ਨੇ ਵਰਕ ਵੀਜ਼ਾ ‘ਤੇ ਪਾਬੰਦੀ ਲਗਾ ਦਿੱਤੀ ਹੈ।

ਅਮਰੀਕਾ ਵਿੱਚ ਪੰਜਾਬੀ ਡਰਾਈਵਰਾਂ ਦੀ ਵੱਡੀ ਗਿਣਤੀ

ਅਮਰੀਕਾ ਦੇ ਟਰੱਕਿੰਗ ਉਦਯੋਗ ਵਿੱਚ ਪੰਜਾਬੀ ਕਮਿਊਨਿਟੀ ਦਾ ਵੱਡਾ ਹਿੱਸਾ ਹੈ। ਹਾਲੀਆ ਅੰਕੜਿਆਂ ਮੁਤਾਬਕ, ਲਗਭਗ 1.50 ਲੱਖ ਸਿੱਖ ਅਮਰੀਕਾ ਦੇ ਟਰੱਕਿੰਗ ਖੇਤਰ ਵਿੱਚ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ ਕਰੀਬ 90% ਟਰੱਕ ਡਰਾਈਵਰ ਹਨ
2020 ਦੇ ਅੰਦਾਜ਼ਿਆਂ ਅਨੁਸਾਰ, ਅਮਰੀਕੀ ਹਾਈਵੇਅਜ਼ ‘ਤੇ 30 ਹਜ਼ਾਰ ਤੋਂ ਵੱਧ ਪੰਜਾਬੀ ਟਰੱਕ ਡਰਾਈਵਰ ਹਨ, ਜੋ ਕੁੱਲ ਗਿਣਤੀ ਦਾ ਲਗਭਗ 20% ਹਨ।

ਡਰਾਈਵਰਾਂ ਦੀ ਘਾਟ

ਇਸ ਸਾਲ ਦੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਅਮਰੀਕਾ ਵਿੱਚ 24 ਹਜ਼ਾਰ ਟਰੱਕ ਡਰਾਈਵਰਾਂ ਦੀ ਘਾਟ ਹੈ। ਇਸ ਕਾਰਨ ਸਾਮਾਨ ਦੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਅਤੇ ਉਦਯੋਗ ਨੂੰ ਹਰ ਹਫ਼ਤੇ ਲਗਭਗ $95.5 ਮਿਲੀਅਨ ਦਾ ਨੁਕਸਾਨ ਹੁੰਦਾ ਹੈ।

Comments

Leave a Reply

Your email address will not be published. Required fields are marked *